ਚੰਡੀਗੜ੍ਹ PGI ‘ਚ ਲੱਗੀ ਭਿਆਨਕ ਅੱਗ, ਕਰੇਨ ਰਾਹੀਂ ਮਰੀਜ਼ਾਂ ਨੂੰ ਕੱਢਿਆ ਬਾਹਰ

Spread the love

NEWS Chandigarh PGI Fire:  ਚੰਡੀਗੜ੍ਹ ਵਿਚ ਪੀਜੀਆਈ ਦੇ ਨਹਿਰੂ ਹਸਪਤਾਲ ਵਿੱਚ ਰਾਤ ਨੂੰ ਭਿਆਨਕ ਅੱਗ (fire in pgi) ਲੱਗ ਗਈ। ਦੇਰ ਰਾਤ ਨਹਿਰੂ ਹਸਪਤਾਲ ਦੀ ਗਰਾਊਂਡ ਫਲੋਰ ‘ਤੇ ਯੂ.ਪੀ.ਐੱਸ. ‘ਚ ਲੱਗੀ ਅੱਗ ਤੇਜ਼ੀ ਨਾਲ ਪੰਜ ਮੰਜ਼ਿਲਾਂ ਤੱਕ ਫੈਲ ਗਈ। ਅੱਗ ਬੁਝਾਉਣ ਲਈ ਕਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ।

ਸਿਵਲ ਡਿਫੈਂਸ ਵਿਭਾਗ ਚੰਡੀਗੜ੍ਹ ਦੇ ਸੰਜੀਵ ਕੋਹਲੀ ਅਨੁਸਾਰ ਸਾਨੂੰ ਸੂਚਨਾ ਮਿਲੀ ਸੀ ਕਿ ਨਹਿਰੂ ਹਸਪਤਾਲ ਦੀ ਪਹਿਲੀ ਮੰਜ਼ਿਲ ‘ਤੇ ਅੱਗ ਲੱਗ ਗਈ ਹੈ। ਅਸੀਂ ਤੁਰੰਤ ਮੌਕੇ ‘ਤੇ ਪਹੁੰਚ ਗਏ ਅਤੇ ਸਥਿਤੀ ਹੁਣ ਕਾਬੂ ਹੇਠ ਹੈ। ਅੱਗ ਲੱਗਣ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ। ਹਸਪਤਾਲ ਦੇ ਅੰਦਰ ਮੌਜੂਦ ਸਾਰੇ ਲੋਕਾਂ ਨੂੰ ਬਾਹਰ ਕੱਢ ਲਿਆ ਗਿਆ ਹੈ। ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਪੀਜੀਆਈ ਨੇ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅੱਗ ਲੱਗਣ ਤੋਂ ਬਾਅਦ ਕਰੇਨ ਦੀ ਮਦਦ ਨਾਲ ਮਰੀਜ਼ਾਂ ਨੂੰ ਬਾਹਰ ਕੱਢਿਆ ਗਿਆ। ਪੀਜੀਆਈ ਦੇ ਡਾਇਰੈਕਟਰ ਡਾਕਟਰ ਵਿਵੇਕ ਲਾਲ ਨੇ ਦੱਸਿਆ ਕਿ ਕੰਪਿਊਟਰ ਰੂਮ ਵਿੱਚ ਅੱਗ ਲੱਗ ਗਈ ਸੀ। ਹਸਪਤਾਲ ਪ੍ਰਬੰਧਨ ਤੁਰੰਤ ਹਰਕਤ ਵਿਚ ਆਇਆ ਅਤੇ ਸਾਰੇ ਮਰੀਜ਼ਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਮੁਸਤੈਦੀ ਦਿਖਾਈ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਸਥਿਤੀ ਕਾਬੂ ਹੇਠ ਹੈ ਅਤੇ ਬਹਾਲੀ ਦਾ ਕੰਮ ਚੱਲ ਰਿਹਾ ਹੈ।

Leave a Comment

Your email address will not be published. Required fields are marked *

Translate »