Thursday, October 1, 2026 7:39 am
Trending Now
Home / Punjabi News / ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ੇ ਦੀਆਂ ਚਰਚਾਵਾਂ ਵਿਚਾਲੇ ਰਾਜਾ ਵੜਿੰਗ ਦਾ ਵੱਡਾ ਬਿਆਨ

ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ੇ ਦੀਆਂ ਚਰਚਾਵਾਂ ਵਿਚਾਲੇ ਰਾਜਾ ਵੜਿੰਗ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫੇ ਦੀਆਂ ਚਰਚਾਵਾਂ ਵਿਚਾਲੇ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਵੜਿੰਗ ਕੋਲੋਂ ਜਦੋਂ ਪੱਤਰਕਾਰਾਂ ਨੇ ਅਸਤੀਫੇ ਬਾਰੇ ਪੁੱਛਿਆ ਤਾਂ ਉਨ੍ਹਾਂ ਗੋਲ-ਮੋਲ ਜਵਾਬ ਦਿੰਦਿਆਂ ਕਿਹਾ ਕਿ ਜੇਕਰ ਤੁਹਾਨੂੰ ਇਸ ਦੀ ਜਾਣਕਾਰੀ ਹੈ ਤਾਂ ਤੁਹਾਡਾ ਪੁੱਛਣਾ ਨਹੀਂ ਬਣਦਾ। ਦਿੱਲੀ ਤਲਬ ਕੀਤੇ ਜਾਣ ‘ਤੇ ਵੜਿੰਗ ਨੇ ਕਿਹਾ ਕਿ ਪਾਰਟੀ ਅੰਦਰ ਬਹੁਤ ਸਾਰੀਆਂ ਚੀਜ਼ਾਂ ਇੰਟਰਨਲ ਹੁੰਦੀਆਂ ਹਨ, ਜਿਨ੍ਹਾਂ ਨੂੰ ਦੱਸਿਆ ਨਹੀਂ ਜਾ ਸਕਦਾ। ਵੜਿੰਗ ਨੇ ਕਿਹਾ ਕਿ ਸਮਾਂ ਆਉਣ ‘ਤੇ ਹਰ ਗੱਲ ਦਾ ਜਵਾਬ ਦੇਣਗੇ। 

ਇਥੇ ਇਹ ਵੀ ਦੱਸਣਯੋਗ ਹੈ ਕਿ ਕਾਂਗਰਸ ਹਾਈਕਮਾਂਡ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਦਿੱਲੀ ਤਲਬ ਕਰ ਲਿਆ ਹੈ। ਸੂਤਰਾਂ ਮੁਤਾਬਕ ਵੜਿੰਗ ਨੂੰ ਪੰਜਾਬ ਇਕਾਈ ਵਿਚਲੀ ਤਬਦੀਲੀ ਬਾਰੇ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਸੀ ਪਰ ਕਿਆਸ ਲਗਾਏ ਜਾ ਰਹੇ ਹਨ ਕਿ ਅੱਜ ਉਨ੍ਹਾਂ ਤੋਂ ਰਸਮੀ ਤੌਰ ‘ਤੇ ਪ੍ਰਧਾਨੀ ਦੇ ਅਹੁਦੇ ਤੋਂ ਅਸਤੀਫਾ ਲਿਆ ਜਾ ਸਕਦਾ ਹੈ। ਅਹਿਮ ਸੂਤਰ ਦੱਸਦੇ ਹਨ ਕਿ ਕਾਂਗਰਸ ਦੇ ਸੀਨੀਅਰ ਆਗੂ ਕੇ. ਸੀ. ਵੇਣੂਗੋਪਾਲ ਨੇ ਰਾਜਾ ਵੜਿੰਗ ਨੂੰ ਅੱਜ ਦਿੱਲੀ ਸੱਦਿਆ ਹੈ ਅਤੇ ਹੁਣ ਕਾਂਗਰਸ ਹਾਈਕਮਾਂਡ ਕਿਸੇ ਸਮੇਂ ਵੀ ਨਵੇਂ ਪ੍ਰਧਾਨ ਦੇ ਨਾਂ ਦਾ ਐਲਾਨ ਕਰ ਸਕਦੀ ਹੈ।

Leave a Reply

Your email address will not be published. Required fields are marked *

About Us

Indoz TV’s Brisbane studio is purpose-built for professional content creators who refuse to compromise on quality

Quick Links

Connect With US

© 2026 INDOZ TV. All Rights Reserved. Website Designed & Developed by indoz