ਚੰਡੀਗੜ੍ਹ ਪ੍ਰਸ਼ਾਸਨ ਨੇ ਮਸ਼ਹੂਰ ਰੈਪਰ ਬਾਦਸ਼ਾਹ ਨਾਲ ਜੁੜੇ ਇੱਕ ਕਲੱਬ ਨੂੰ ਇਮਾਰਤੀ ਨਿਯਮਾਂ ਦੀ ਉਲੰਘਣਾ ਕਰਨ ਲਈ ਸੀਲ ਕਰ ਦਿੱਤਾ। ਸੂਤਰਾਂ ਦੇ ਹਵਾਲੇ ਤੋਂ ਜਾਣਕਾਰੀ ਹਾਸਿਲ ਹੋਈ ਹੈ। ਸੂਤਰਾਂ ਤੋਂ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਿਕ ਰੈਪਰ ਬਾਦਸ਼ਾਹ ਦਾ ਚੰਡੀਗੜ੍ਹ SAGO ਕਲੱਬ ਨੂੰ ਸੀਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਚੰਡੀਗੜ੍ਹ ਸਟੇਟ ਦਫਤਰ ਵੱਲੋਂ ਕੀਤੀ ਗਈ ਹੈ। ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਸੈਕਟਰ 26 ’ਚ ਸਥਿਤ SAGO ਕਲੱਬ ਦੇ ਮੁੱਖ ਗੇਟਾਂ ’ਤੇ ਸੀਲ ਲਗਾਈ ਗਈ ਹੈ। ਰਿਪੋਰਟਾਂ ਅਨੁਸਾਰ, ਕਲੱਬ ਸੰਚਾਲਕਾਂ ਨੂੰ ਪਹਿਲਾਂ ਕਈ ਨੋਟਿਸ ਜਾਰੀ ਕੀਤੇ ਗਏ ਸਨ। ਪ੍ਰਸ਼ਾਸਨ ਨੇ ਉਨ੍ਹਾਂ ਨੂੰ ਮਨਜ਼ੂਰਸ਼ੁਦਾ ਯੋਜਨਾ ਅਨੁਸਾਰ ਗੈਰ-ਕਾਨੂੰਨੀ ਉਸਾਰੀ ਨੂੰ ਹਟਾਉਣ ਅਤੇ ਇਮਾਰਤ ਦਾ ਨਵੀਨੀਕਰਨ ਕਰਨ ਦੇ ਨਿਰਦੇਸ਼ ਦਿੱਤੇ ਸੀ, ਪਰ ਨਿਯਮਾਂ ਦੀ ਪਾਲਣਾ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਨਹੀਂ ਕੀਤੀ ਗਈ। ਇਸ ਤੋਂ ਬਾਅਦ, ਅਸਟੇਟ ਦਫਤਰ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਕਲੱਬ ਨੂੰ ਸੀਲ ਕਰ ਦਿੱਤਾ।
ਪ੍ਰਸ਼ਾਸਨ ਦਾ ਕਹਿਣਾ ਹੈ ਕਿ ਸ਼ਹਿਰ ਵਿੱਚ ਇਮਾਰਤੀ ਨਿਯਮਾਂ ਦੀ ਉਲੰਘਣਾ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਅਪਣਾਈ ਗਈ ਹੈ।ਸੈਕਟਰ 7 ਅਤੇ ਸੈਕਟਰ 26 ਵਿੱਚ ਸਥਿਤ ਕਈ ਕਲੱਬਾਂ ਅਤੇ ਬਾਰਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਹਾਈ ਕੋਰਟ ਨੇ ਚੰਡੀਗੜ੍ਹ ਦੀ ਵਿਰਾਸਤ ਅਤੇ ਯੋਜਨਾਬੰਦੀ ਪ੍ਰਣਾਲੀ ਨੂੰ ਬਣਾਈ ਰੱਖਣ ਲਈ ਵੀ ਸਖ਼ਤ ਰੁਖ਼ ਅਪਣਾਇਆ ਹੈ।
ਕਲੱਬ ਦੇ ਅਹਾਤੇ ਦੇ ਅੰਦਰ ਖੁੱਲ੍ਹੇ ਖੇਤਰਾਂ ਨੂੰ ਕਵਰ ਕਰਨ, ਗੈਰ-ਮਨਜ਼ੂਰਸ਼ੁਦਾ ਉਸਾਰੀ ਅਤੇ ਮਨਜ਼ੂਰਸ਼ੁਦਾ ਇਮਾਰਤੀ ਯੋਜਨਾਵਾਂ ਵਿੱਚ ਬਦਲਾਅ ਵਰਗੀਆਂ ਉਲੰਘਣਾਵਾਂ ਪਾਈਆਂ ਗਈਆਂ ਹਨ। ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਭਵਿੱਖ ਵਿੱਚ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਪਾਰਕ ਅਦਾਰਿਆਂ ਵਿਰੁੱਧ ਵੀ ਇਸੇ ਤਰ੍ਹਾਂ ਦੀ ਕਾਰਵਾਈ ਜਾਰੀ ਰਹੇਗੀ।

