ਕਾਂਗਰਸ ਜਨਰਲ ਸਕੱਤਰ ਅਤੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਮੰਗਲਵਾਰ ਨੂੰ ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਪਾਰਟੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਕੀਤੀ। ਪਾਇਲਟ ਦੀ ਪੰਜਾਬ ਦੀ ਪੰਜਾਬ ਦਾ ਇੰਚਾਰਜ ਨਿਯੁਕਤ ਹੋਣ ਮਗਰੋਂ ਕਾਂਗਰਸ ਲੀਡਰਸ਼ਿਪ ਨਾਲ ਇਹ ਪਹਿਲੀ ਮੁਲਾਕਾਤ ਹੈ।
ਹਾਲ ਹੀ ‘ਚ ਕਾਂਗਰਸ ‘ਚ ਸਚਿਨ ਪਾਇਲਟ ਨੂੰ ਪੰਜਾਬ ਦਾ ਇੰਚਾਰਜ ਨਿਯੁਕਤ ਕੀਤਾ ਹੈ। ਉਨ੍ਹਾਂ ਨੂੰ ਭੂਪੇਸ਼ ਬਘੇਲ ਦੀ ਜਗ੍ਹਾ ‘ਤੇ ਇਹ ਜ਼ਿੰਮੇਵਾਰੀ ਮਿਲੀ ਹੈ। ਪੰਜਾਬ ‘ਚ ਪਾਰਟੀ ਦੇ ਅੰਦਰ ਜ਼ਬਰਦਸਤ ਖਿੱਚੋਤਾਣ ਹੈ ਅਤੇ ਪਾਰਟੀ ਲੀਡਰਸ਼ਿਪ ਨੂੰ ਉਮੀਦ ਹੈ ਕਿ ਪਾਇਲਟ ਸਮੱਸਿਆ ਦਾ ਹੱਲ ਕੱਢ ਲੈਣਗੇ।




