CM ਭਗਵੰਤ ਮਾਨ ਦਾ ਨਵਾਂ ਟਵੀਟ- ‘ਸੁਖਬੀਰ ਸਿੰਹਾਂ Oberoi ਹੋਟਲ ਵਾਲੀ ਫਰਦ ਵੀ ਲੈਂਦਾ ਆਈਂ…

Spread the love

ਐਸਵਾਈਐਲ ਮੁੱਦੇ ਉਤੇ ਪੰਜਾਬ ਦੀ ਸਿਆਸਤ ਭਖੀ ਹੋਈ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿਆਸੀ ਵਿਰੋਧੀਆਂ ਨੂੰ ਪਹਿਲੀ ਨਵੰਬਰ ਨੂੰ ਬਹਿਸ ਦੀ ਚੁਣੌਤੀ ਨੇ ਇਸ ਮੁੱਦੇ ਨੂੰ ਹੋਰ ਹਵਾ ਦਿੱਤੀ ਹੈ। ਵਿਰੋਧੀ ਧਿਰਾਂ ਨੇ ਮਾਨ ਦੀ ਇਸ ਚੁਣੌਤੀ ਨੂੰ ਕਬੂਲ ਕਰਦਿਆਂ ਕਈ ਸਵਾਲ ਵੀ ਚੁੱਕੇ ਸਨ, ਜਿਸ ਦਾ ਹੁਣ ਮੁੱਖ ਮੰਤਰੀ ਨੇ ਇਕ ਹੋਰ ਟਵੀਟ ਕਰਕੇ ਜਵਾਬ ਦਿੱਤਾ ਹੈ।ਵਿਰੋਧੀ ਧਿਰਾਂ ਨੇ ਮਾਨ ਦੀ ਇਸ ਚੁਣੌਤੀ ਨੂੰ ਕਬੂਲ ਕਰਦਿਆਂ ਕਈ ਸਵਾਲ ਵੀ ਚੁੱਕੇ ਸਨ, ਜਿਸ ਦਾ ਹੁਣ ਮੁੱਖ ਮੰਤਰੀ ਨੇ ਇਕ ਹੋਰ ਟਵੀਟ ਕਰਕੇ ਜਵਾਬ ਦਿੱਤਾ ਹੈ।

ਸੁਖਬੀਰ ਸਿੰਹਾਂ ਗੁੜਗਾਓਂ ਵਾਲੇ Oberoi ਹੋਟਲ ਦੀ ਫਰਦ ਲੈ ਕੇ ਆਈਂ..ਬਾਕੀ ਰਹੀ ਪਾਣੀ ਦੀ ਗੱਲ ਓਹ ਤੁਸੀਂ ਫ਼ਿਕਰ ਨਾ ਕਰੋ ,,ਛੋਟੇ ਹੁੰਦੇ ਖੇਤ ਮੇਰੀ ਡਿਊਟੀ ਖਾਲ ਉਤੇ ਗੇੜਾ ਮਾਰਨ ਦੀ ਲੱਗਦੀ ਸੀ ਕਿ ਖਾਲ ਵਿਚੋਂ ਕੋਈ ਖੱਡ ਨਾ ਪੈਜੇ..ਡਿਊਟੀ ਹੁਣ ਵੀ ਪ੍ਰਮਾਤਮਾ ਨੇ ਮੇਰੀ ਖਾਲ ਉਤੇ ਈ ਲਾਈ ਐ ਪਰ ਇਸ ਵਾਰ ਖ਼ਾਲ ਦਾ ਨਾਮ ‘ਸਤਲੁਜ’ ਐ ..1 ਨਵੰਬਰ ਨੂੰ ਆਪਣੇ ਪੁਰਖਿਆਂ ਦੇ ਕੁਰਸੀ ਵਾਸਤੇ ਕੀਤੇ ਹੋਏ ਕੁਰਸੀਨਾਮੇ ਜਰੂਰ ਨਾਲ ਲੈ ਕੇ ਆਇਓ.. ਤਾਂ ਕਿ ਮੇਰੇ ਵਤਨ ਪੰਜਾਬ ਦੇ ਲੋਕ ਵੀ ਜਾਣ ਲੈਣ ਕਿ ਕੁਰਬਾਨੀ ਦੇਣ ਦੀ ਗੱਲ ਕਹਿ ਕੇ ਉਹਨਾਂ ਦੀ ਕਿੰਨੀ ਵਾਰ ਕੁਰਬਾਨੀ ਲਈ ਗਈ…”

ਦੱਸ ਦਈਏ ਕਿ ਬੀਤੇ ਦਿਨ ਅਕਾਲੀ ਦਲ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਵੱਲ ਮਾਰਚ ਕੱਢਿਆ ਗਿਆ ਸੀ। ਇਸ ਮਾਰਚ ਵਿੱਚ ਦੋ ਅਜਿਹੀਆਂ ਕੁਰਸੀਆਂ ਦੇਖਣ ਨੂੰ ਮਿਲੀਆਂ ਜਿਸ ਵਿੱਚ ਇੱਕ ਕੁਰਸੀ ‘ਤੇ ਮੁੱਖ ਮੰਤਰੀ ਪੰਜਾਬ ਲਿਖਿਆ ਹੋਇਆ ਸੀ।ਅਕਾਲੀ ਦਲ ਦਾ ਦਾਅਵ ਸੀ ਕਿ ਇਹ ਕੁਰਸੀ ਮੁੱਖ ਮੰਤਰੀ ਭਗਵੰਤ ਮਾਨ ਲਈ ਲਿਆਂਦੀ ਗਈ ਸੀ ਕਿ ਉਹਨਾਂ ਨਾਲ ਬੈਠ ਕੇ ਖੁੱਲ੍ਹੀ ਬਹਿਸ ਕੀਤੀ ਜਾ ਸਕੇ। ਪਰ ਮੁੱਖ ਮੰਤਰੀ ਭਗਵੰਤ ਮਾਨ ਡਿਬੇਟ ਤੋਂ ਪਹਿਲਾਂ ਹੀ ਭੱਜ ਗਿਆ।

Leave a Comment

Your email address will not be published. Required fields are marked *

Translate »