ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੂੰ ਮਿਲੇ ਤੋਹਫ਼ਿਆਂ ਅਤੇ ਯਾਦਗਾਰੀ ਚਿੰਨ੍ਹਾਂ ਦੀ ਨਿਲਾਮੀ ਦੇ ਤਾਜ਼ਾ ਦੌਰ ਵਿੱਚ ਰਾਮ ਦਰਬਾਰ ਦੀ ਮੂਰਤੀ, ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ, ਕਾਮਧੇਨੂ ਅਤੇ ਯਰੂਸ਼ਲਮ ਦੇ ਯਾਦਗਾਰੀ ਚਿੰਨ੍ਹ ਪ੍ਰਸਿੱਧ ਵਸਤੂਆਂ ਵਿੱਚ ਸ਼ਾਮਲ ਹਨ।
ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਨਿਲਾਮੀ 2 ਅਕਤੂਬਰ ਨੂੰ ਸ਼ੁਰੂ ਹੋਈ ਸੀ, ਜੋ 31 ਅਕਤੂਬਰ ਨੂੰ ਖਤਮ ਹੋਵੇਗੀ। ਸੱਭਿਆਚਾਰਕ ਰਾਜ ਮੰਤਰੀ ਲੇਖੀ ਨੇ ਅੱਜ ਇੱਥੇ ਨੈਸ਼ਨਲ ਮਿਊਜ਼ੀਅਮ ਆਫ਼ ਮਾਡਰਨ ਆਰਟ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਈ-ਨਿਲਾਮੀ ਵਿੱਚ ਸ਼ਾਮਲ ਵਸਤਾਂ ਦੇ ਸੱਭਿਆਚਾਰਕ ਮਹੱਤਵ ਬਾਰੇ ਚਾਨਣਾ ਪਾਇਆ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਇਸ ਨਿਲਾਮੀ ਵਿੱਚ ਹਿੱਸਾ ਲੈਣ। ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਰਾਮ ਦਰਬਾਰ ਦੀ ਮੂਰਤੀ, ਅੰਮ੍ਰਿਤਸਰ ਦੇ ਗੋਲਡਨ ਟੈਂਪਲ ਦਾ ਮਾਡਲ, ਕਾਮਧੇਨੂ ਅਤੇ ਯਰੂਸ਼ਲਮ ਦੀ ਯਾਦਗਾਰੀ ਵਸਤੂਆਂ ਬੋਲੀਕਾਰਾਂ ਨੂੰ ਆਕਰਸ਼ਿਤ ਕਰਨ ਵਾਲੀਆਂ ਪ੍ਰਸਿੱਧ ਵਸਤੂਆਂ ਵਿੱਚੋਂ ਹਨ।