Spread the love

ਖ਼ਬਰ ਲੁਧਿਆਣਾ ਤੋਂ ਜਿਥੇ ਥਾਣਾ ਮਿਹਰਬਾਨ ਦੀ ਪੁਲਸ ਨੇ ਇਕ ਨਾਬਾਲਗ ਲੜਕੀ ਦੀ ਇਤਰਾਜ਼ਯੋਗ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰਨ ਵਾਲੇ ਮੁਲਜ਼ਮ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਬਾਰੇ ਥਾਣਾ ਮੁਖੀ ਇੰਸਪੈਕਟਰ ਪਰਮਦੀਪ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਪਚਾਣ ਹਸਮਤ ਆਲਮ ਵਾਸੀ ਪਿੰਡ ਸੀਡਾ ਵਜੋਂ ਹੋਈ ਹੈ। ਪੁਲਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।