Thursday, June 18, 2026 7:06 pm
Trending Now
Home / Uncategorized / ਮਾਰਚ ਮਹੀਨੇ ”ਚ ਜਨਵਰੀ ਵਰਗੀ ਠੰਡ, ਅਜੇ ਮੁੜ ਆਵੇਗੀ ਹਨੇਰੀ ਤੇ ਮੀਂਹ ਨਾਲ ਪੈਣਗੇ ਗੜ੍ਹੇ

ਮਾਰਚ ਮਹੀਨੇ ”ਚ ਜਨਵਰੀ ਵਰਗੀ ਠੰਡ, ਅਜੇ ਮੁੜ ਆਵੇਗੀ ਹਨੇਰੀ ਤੇ ਮੀਂਹ ਨਾਲ ਪੈਣਗੇ ਗੜ੍ਹੇ

ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਤਾਜ਼ਾ ਹਾਲਾਤ ਵਿਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਤਾਪਮਾਨ ਵਿਚ ਗਿਰਾਵਟ ਆਉਣ ਦੇ ਨਾਲ-ਨਾਲ ਮੌਸਮ ਵਿਚ ਵੱਡਾ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਦਰਅਸਲ ਪੰਜਾਬ ਅਤੇ ਚੰਡੀਗੜ੍ਹ ਵਿਚ ਪਿਛਲੇ ਦੋ ਦਿਨਾਂ ਤੋਂ ਰੁਕ-ਰੁਕ ਕੇ ਬਾਰਿਸ਼ ਹੋ ਰਹੀ ਹੈ, ਇਸ ਤੋਂ ਇਲਾਵਾ ਪਹਾੜਾਂ ਵਿਚ ਹੋਈ ਤਾਜ਼ਾ ਬਰਫ਼ਬਾਰੀ ਕਾਰਨ ਵੀ ਮੌਸਮ ਵਿਚ ਇਹ ਤਬਦੀਲੀ ਆਈ ਹੈ। ਇਹੋ ਕਾਰਣ ਹੈ ਕਿ ਪੰਜਾਬ ਵਿਚ ਠੰਡ ਨੇ ਜਨਵਰੀ ਵਰਗੀ ਮਹੀਨੇ ਵਾਲੀ ਸਰਦੀ ਦਾ ਅਹਿਸਾਸ ਕਰਵਾ ਦਿੱਤਾ ਹੈ। ਮੌਸਮ ਵਿਭਾਗ ਦੇ ਸੂਤਰਾਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ਵਿਚ 3.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜੋ ਕਿ ਆਮ ਨਾਲੋਂ 4.1 ਡਿਗਰੀ ਹੇਠਾਂ ਪਹੁੰਚ ਗਿਆ ਹੈ। ਪਟਿਆਲਾ ਵਿਚ ਤਾਪਮਾਨ 27.7 ਡਿਗਰੀ ਦਰਜ ਕੀਤਾ ਗਿਆ।

ਇਸ ਤੋਂ ਇਲਾਵਾ ਅਗਲੇ ਦੋ ਦਿਨਾਂ ਲਈ ਵਿਭਾਗ ਨੇ ਸੂਬੇ ਦੇ ਕੁਝ ਹਿੱਸਿਆਂ ਵਿਚ ਗਰਜ ਦੇ ਨਾਲ ਮੀਂਹ, ਤੇਜ਼ ਹਵਾਵਾਂ ਅਤੇ ਗੜੇਮਾਰੀ ਦਾ ‘ਆਰੇਂਜ ਅਲਰਟ’ ਵੀ ਜਾਰੀ ਕੀਤਾ ਹੈ। ਵਿਭਾਗ ਅਨੁਸਾਰ 5 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿਚ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ (ਹਨੇਰੀ) ਚੱਲਣ ਅਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ।

ਇਸ ਤੋਂ ਇਲਾਵਾ 19 ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਐੱਸ.ਏ.ਐੱਸ. ਨਗਰ (ਮੋਹਾਲੀ) ਵਿਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਪੇਸ਼ੀਨਗੋਈ ਕੀਤੀ ਗਈ ਹੈ। ਮੌਸਮ ਵਿਗਿਆਨੀਆਂ ਅਨੁਸਾਰ ਰਾਜਸਥਾਨ ਦੇ ਉੱਪਰ ਬਣਿਆ ਇਕ ਮੌਸਮੀ ਸਿਸਟਮ ਹੁਣ ਪੱਛਮੀ ਰਾਜਸਥਾਨ ਵੱਲ ਖਿਸਕ ਗਿਆ ਹੈ ਅਤੇ ਸਰਗਰਮ ਹੈ। ਇਸ ਦੇ ਨਾਲ ਹੀ ਇਕ ਪੱਛਮੀ ਵਿੱਸ਼ੋਭ (Western Disturbance) ਵੀ ਚੱਲ ਰਿਹਾ ਹੈ, ਜੋ ਉਚਾਈ ‘ਤੇ ਹਵਾਵਾਂ ਵਿਚ ਹਲਚਲ ਪੈਦਾ ਕਰ ਰਿਹਾ ਹੈ। ਹਾਲਾਂਕਿ ਹਰਿਆਣਾ ਦੇ ਉੱਪਰ ਬਣਿਆ ਸਿਸਟਮ ਹੁਣ ਕਮਜ਼ੋਰ ਹੋ ਚੁੱਕਾ ਹੈ ਪਰ ਇਨ੍ਹਾਂ ਕਾਰਨਾਂ ਕਰਕੇ ਆਉਣ ਵਾਲੇ ਸਮੇਂ ਵਿਚ ਮੌਸਮ ਅਸਥਿਰ ਰਹਿਣ ਦੀ ਸੰਭਾਵਨਾ ਹੈ। ਤਾਜ਼ਾ ਅੰਕੜਿਆਂ ਅਨੁਸਾਰ 18 ਮਾਰਚ ਨੂੰ ਸਵੇਰ ਤੋਂ ਸ਼ਾਮ ਤੱਕ ਸਭ ਤੋਂ ਵੱਧ ਮੀਂਹ ਪਠਾਨਕੋਟ (4.5 ਮਿਲੀਮੀਟਰ) ਅਤੇ ਅੰਮ੍ਰਿਤਸਰ (0.5 ਮਿਲੀਮੀਟਰ) ਵਿਚ ਦਰਜ ਕੀਤਾ ਗਿਆ। ਲੁਧਿਆਣਾ, ਜਲੰਧਰ ਤੇ ਚੰਡੀਗੜ੍ਹ ਵਿਚ ਸਿਰਫ਼ ਹਲਕੀ ਬੂੰਦਾ-ਬਾਂਦੀ ਹੋਈ ਹੈ। 

Leave a Reply

Your email address will not be published. Required fields are marked *

About Us

Indoz TV’s Brisbane studio is purpose-built for professional content creators who refuse to compromise on quality

Quick Links

Connect With US

© 2026 INDOZ TV. All Rights Reserved. Website Designed & Developed by indoz