Saturday, June 20, 2026 9:03 am
Trending Now
Home / Punjabi News / ਲਾਇਸੈਂਸੀ ਰਿਵਾਲਵਰ ਨਾਲ ਕੀਤੀ ਜਵਾਬੀ ਫਾਇਰਿੰਗ ਅਕਾਲੀ ਆਗੂ ਦੇ ਘਰ ‘ਤੇ ਚੱਲੀਆਂ ਗੋਲੀਆਂ

ਲਾਇਸੈਂਸੀ ਰਿਵਾਲਵਰ ਨਾਲ ਕੀਤੀ ਜਵਾਬੀ ਫਾਇਰਿੰਗ ਅਕਾਲੀ ਆਗੂ ਦੇ ਘਰ ‘ਤੇ ਚੱਲੀਆਂ ਗੋਲੀਆਂ

ਅੱਜ ਸਵੇਰੇ ਤੜਕਸਾਰ ਪਿੰਡ ਕਿਲ੍ਹਾ ਲਾਲ ਸਿੰਘ ਦੇ ਸਾਬਕਾ ਸਰਪੰਚ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦੇ ਘਰ ‘ਤੇ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨ ਵੱਲੋਂ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਦ ਨੌਜਵਾਨਾਂ ਵੱਲੋਂ ਘਰ ਦੇ ਗੇਟ ਸਾਹਮਣੇ ਖੜ੍ਹੇ ਹੋ ਫਾਇਰਿੰਗ ਕੀਤੀ ਤਾਂ ਉਸ ਵੇਲੇ ਅਕਾਲੀ ਆਗੂ ਜਸਵੀਰ ਸਿੰਘ ਗਿੱਲ ਆਪਣੇ ਘਰ ਦੇ ਵਿਹੜੇ ‘ਚ ਸੈਰ ਕਰ ਰਹੇ ਸਨ, ਜਿਵੇਂ ਹੀ ਗੋਲੀ ਚੱਲੀ ਤਾਂ ਉਨ੍ਹਾਂ ਨੇ ਘਰ ਦੇ ਅੰਦਰ ਵੜ ਕੇ ਆਪਣੀ ਜਾਨ ਬਚਾਈ। ਇਸ ਤੋਂ ਬਾਅਦ ਅਕਾਲੀ ਆਗੂ ਵੱਲੋਂ ਵੀ ਆਪਣੀ ਲਾਇਸੈਂਸੀ ਰਿਵਾਲਵਰ ਨਾਲ ਜਵਾਬੀ ਫਾਇਰ ਕੀਤੇ ਗਏ, ਹਾਲਾਂਕਿ ਮੋਟਰਸਾਈਕਲ ਸਵਾਰ ਘਟਨਾ ਨੂੰ ਅੰਜਾਮ ਦੇ ਕੇ ਮੌਕੇ ‘ਤੇ ਫਰਾਰ ਹੋ ਗਏ।

ਇਸ ਦੌਰਾਨ ਸਾਬਕਾ ਸਰਪੰਚ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਬਹੁਤ ਦੇਰ ਪਹਿਲਾਂ ਧਮਕੀਆਂ ਮਿਲੀਆਂ ਸਨ। ਇਸੇ ਤਰ੍ਹਾਂ ਇਕ ਸਾਲ ਪਹਿਲਾਂ ਉਨ੍ਹਾਂ ਦੇ ਫਾਰਮ ‘ਤੇ ਵੀ ਹਮਲਾ ਹੋਇਆ ਸੀ । ਦੂਜੇ ਪਾਸੇ ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਸ ਥਾਣਾ ਕਿਲ੍ਹਾ ਲਾਲ ਸਿੰਘ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਅਧਿਕਾਰੀ ਰਾਕੇਸ਼ ਕੁਮਾਰ ਨੇ ਦੱਸਿਆ ਕਿ ਜਸਬੀਰ ਸਿੰਘ ਦੇ ਬਿਆਨਾਂ ‘ਤੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਵੱਖ-ਵੱਖ ਪਹਿਲੂਆਂ ‘ਤੇ ਜਾਂਚ ਕੀਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਸੀਸੀਟੀਵੀ ਕੈਮਰੇ ਵੀ ਖੰਗਾਲੇ ਜਾ ਰਹੇ ਹਨ ਅਤੇ ਮੁਲਜ਼ਮਾਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।

Tagged:

Leave a Reply

Your email address will not be published. Required fields are marked *

About Us

Indoz TV’s Brisbane studio is purpose-built for professional content creators who refuse to compromise on quality

Quick Links

Connect With US

© 2026 INDOZ TV. All Rights Reserved. Website Designed & Developed by indoz