ਇੰਤਜ਼ਾਰ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਲਗਭਗ ਖਤਮ ਹੋ ਗਿਆ ਹੈ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਮਾਨਸੂਨ ਬਾਰੇ ਵੱਡੀ ਅਪਡੇਟ ਆਈ ਹੈ। ਮਾਨਸੂਨ ਦੀ ਆਮਦ ਤੋਂ ਪਹਿਲਾਂ ਹੀ ਮੌਸਮ ਠੰਢਾ ਹੋਣ ਵਾਲਾ ਹੈ।
ਬੁੱਧਵਾਰ ਨੂੰ ਮੌਸਮ ਤੂਫਾਨੀ ਹੋਣ ਦੀ ਸੰਭਾਵਨਾ ਹੈ। ਵੀਰਵਾਰ ਤੋਂ ਹਫਤੇ ਦੇ ਅੰਤ ਤੱਕ ਮਾਨਸੂਨ ਦੇ ਆਉਣ ਨਾਲ ਤੇਜ਼ ਹਵਾਵਾਂ ਅਤੇ ਤੂਫਾਨਾਂ ਦੇ ਨਾਲ ਭਾਰੀ ਬਾਰਿਸ਼ ਹੋਵੇਗੀ।
ਪੰਜਾਬ ਦੇ 14 ਜ਼ਿਲ੍ਹਿਆਂ ਵਿਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਨ੍ਹਾਂ ਵਿਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਸ਼ਾਮਲ ਹਨ।





