Thursday, July 9, 2026 5:32 am
Trending Now
Home / World News / ‘ਸਤਲੁਜ’ ਨੇ ਖੁਲ੍ਹਵਾ’ਤੇ ਪੁਰਾਣੇ ‘ਕੇਸ’ ! ਖਾਲੜਾ ਕਤਲਕਾਂਡ ਦੇ ਦੋਸ਼ੀ ਸਾਬਕਾ DSP ਨੂੰ ਲੱਭਣ ਦੇ ਹੁਕਮ

‘ਸਤਲੁਜ’ ਨੇ ਖੁਲ੍ਹਵਾ’ਤੇ ਪੁਰਾਣੇ ‘ਕੇਸ’ ! ਖਾਲੜਾ ਕਤਲਕਾਂਡ ਦੇ ਦੋਸ਼ੀ ਸਾਬਕਾ DSP ਨੂੰ ਲੱਭਣ ਦੇ ਹੁਕਮ

 ਮਨੁੱਖੀ ਅਧਿਕਾਰ ਕਾਰਕੁੰਨ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫਿਲਮ ‘ਸਤਲੁਜ’ ਨੂੰ ਲੈ ਕੇ ਚੱਲ ਰਹੇ ਵਿਵਾਦ ਵਿਚਾਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ, ਨਾਭਾ ਜੇਲ੍ਹ ਪ੍ਰਸ਼ਾਸਨ ਵੱਲੋਂ ਹੁਸ਼ਿਆਰਪੁਰ ਪ੍ਰਸ਼ਾਸਨ ਨੂੰ ਜਸਵੰਤ ਸਿੰਘ ਖਾਲੜਾ ਦੇ ਕਤਲ ਦੇ ਮੁੱਖ ਦੋਸ਼ੀ ਸਾਬਕਾ ਡੀ.ਐੱਸ.ਪੀ. ਜਸਪਾਲ ਸਿੰਘ ਨੂੰ ਲੱਭਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਦੱਸ ਦੇਈਏ ਕਿ ਸਾਬਕਾ ਡੀ.ਐਸ.ਪੀ. ਜਸਪਾਲ ਸਿੰਘ ਨੂੰ ਇਸ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ ਅਤੇ ਉਹ ਮਈ 2023 ਵਿੱਚ ਜ਼ਮਾਨਤ ‘ਤੇ ਬਾਹਰ ਆਇਆ ਸੀ। ਹੁਣ ਪ੍ਰਸ਼ਾਸਨ ਵੱਲੋਂ ਉਸ ਦੀ ਭਾਲ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਹ ਅਪਡੇਟ ਅਜਿਹੇ ਸਮੇਂ ਸਾਹਮਣੇ ਆਇਆ ਹੈ ਜਦੋਂ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫਿਲਮ ‘ਸਤਲੁਜ’ ਨੂੰ ਬੀਤੇ ਦਿਨੀਂ ਰਿਲੀਜ਼ ਹੋਣ ਦੇ 2 ਦਿਨਾਂ ਅੰਦਰ ਹੀ ਓ.ਟੀ.ਟੀ. ਪਲੇਟਫਾਰਮ ਤੋਂ ਹਟਾ ਦਿੱਤਾ ਗਿਆ। ਇਸ ਫਿਲਮ ਦੇ ਡਿਲੀਟ ਹੁੰਦੇ ਹੀ ਪ੍ਰਸ਼ੰਸਕਾਂ ਅਤੇ ਫਿਲਮ ਨਿਰਮਾਤਾਵਾਂ ਵਿੱਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਅਦਾਕਾਰ ਦਲਜੀਤ ਦੋਸਾਂਝ ਅਤੇ ਹੋਰ ਕਲਾਕਾਰਾਂ ਨੇ ਫਿਲਮ ਹਟਾਏ ਜਾਣ ‘ਤੇ ਆਪਣਾ ਦੁੱਖ ਅਤੇ ਗੁੱਸਾ ਜ਼ਾਹਿਰ ਕੀਤਾ ਹੈ।

ਜਸਵੰਤ ਸਿੰਘ ਖਾਲੜਾ ਕੇਸ ਵਿੱਚ ਜਸਪਾਲ ਸਿੰਘ ਦੀ ਭੂਮਿਕਾ ਬਹੁਤ ਅਹਿਮ ਰਹੀ ਹੈ ਅਤੇ ਹੁਣ ਜ਼ਮਾਨਤ ‘ਤੇ ਬਾਹਰ ਆਉਣ ਤੋਂ ਬਾਅਦ ਉਸ ਦੀ ਭਾਲ ਦੇ ਹੁਕਮਾਂ ਨੇ ਇਸ ਮਾਮਲੇ ਨੂੰ ਮੁੜ ਚਰਚਾ ਵਿੱਚ ਲਿਆ ਦਿੱਤਾ ਹੈ।

Leave a Reply

Your email address will not be published. Required fields are marked *

About Us

Indoz TV’s Brisbane studio is purpose-built for professional content creators who refuse to compromise on quality

Quick Links

Connect With US

© 2026 INDOZ TV. All Rights Reserved. Website Designed & Developed by indoz