Friday, August 7, 2026 6:07 pm
Trending Now
Home / World News / ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ ”ਚ ਸਨਸਨੀਖੇਜ਼ ਖ਼ੁਲਾਸਾ

ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ ”ਚ ਸਨਸਨੀਖੇਜ਼ ਖ਼ੁਲਾਸਾ

ਅਬੋਹਰ ਦੇ ਪਿੰਡ ਸੈਦਾਂਵਾਲੀ ਸਥਿਤ ਸਰਕਾਰੀ ਸਕੂਲ ਦੇ ਬਾਹਰ ਵਿਦਿਆਰਥੀਆਂ ਦੀਆਂ ਦੋ ਧਿਰਾਂ ਵਿਚਾਲੇ ਹੋਏ ਖੂਨੀ ਝੜਪ ਵਿਚ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਵਿਵਾਦ ਸਰਕਾਰੀ ਸਕੂਲ ਵਿਚ ਕਲਾਸ ਦਾ ਮਾਨੀਟਰ ਬਦਲਣ ਨੂੰ ਲੈ ਕੇ ਸ਼ੁਰੂ ਹੋਇਆ ਸੀ, ਜਿਸ ਕਾਰਣ ਪਹਿਲਾਂ ਦੋਵੇਂ ਧਿਰਾਂ ਆਪਸ ਵਿਚ ਉਲਝੀਆਂ। ਅਗਲੇ ਦਿਨ ਫਿਰ ਦੋਵਾਂ ਧਿਰਾਂ ਵਿਚਾਲੇ ਝਗੜਾ ਹੋਇਆ ਅਤੇ ਇਕ ਵਿਦਿਆਰਥੀ ਦੇ ਭਰਾ ਦਾ ਕਤਲ ਕਰ ਦਿੱਤਾ ਗਿਆ। ਸਰਕਾਰੀ ਹਸਪਤਾਲ ਵਿਚ ਇਲਾਜ ਅਧੀਨ 22 ਸਾਲਾ ਗਗਨ ਪੁੱਤਰ ਜਗਮੀਤ ਸਿੰਘ ਵਾਸੀ ਕਲਿਆਂਵਾਲੀ ਨੇ ਦੱਸਿਆ ਕਿ ਉਹ ਸੈਦਾਂਵਾਲੀ ਦੇ ਸਰਕਾਰੀ ਸਕੂਲ ਵਿਚ 11ਵੀਂ ਜਮਾਤ ਦਾ ਵਿਦਿਆਰਥੀ ਹੈ ਅਤੇ ਸਕੂਲ ਦੇ ਬਾਹਰ ਉਸ ਦਾ ਕੁਝ ਵਿਦਿਆਰਥੀਆਂ ਨਾਲ ਵਿਵਾਦ ਹੋ ਗਿਆ ਸੀ। ਇਸੇ ਰੰਜਿਸ਼ ਦੇ ਚੱਲਦੇ ਅਗਲੇ ਦਿਨ ਦੂਜੀ ਧਿਰ ਦੇ ਵਿਦਿਆਰਥੀਆਂ ਨੇ ਸ਼ਹਿਰ ਵਿਚੋਂ ਆਪਣੇ ਕੁਝ ਸਾਥੀਆਂ ਨੂੰ ਬੁਲਾ ਲਿਆ। ਇਸ ਦੀ ਜਾਣਕਾਰੀ ਮਿਲਣ ‘ਤੇ ਉਸ ਨੇ ਆਪਣੇ ਵੱਡੇ ਭਰਾ ਲਵਪ੍ਰੀਤ ਨੂੰ ਇਸ ਬਾਰੇ ਦੱਸਿਆ। ਗਗਨ ਅਨੁਸਾਰ ਦੋਬਾਰਾ ਵਿਵਾਦ ਦਾ ਸ਼ੱਕ ਦੇਖਦੇ ਹੋਏ ਉਸ ਦਾ ਭਰਾ ਲਵਪ੍ਰੀਤ ਦੋਵਾਂ ਧਿਰਾਂ ਵਿਚਾਲੇ ਸਮਝੌਤਾ ਕਰਵਾਉਣ ਅਤੇ ਮਾਹੌਲ ਸ਼ਾਂਤ ਕਰਨ ਲਈ ਇਥੇ ਆਇਆ ਪਰ ਦੂਜੀ ਧਿਰ ਦੇ ਲਗਭਗ ਇਕ ਦਰਜਨ ਦੇ ਕਰੀਬ ਨੌਜਵਾਨਾਂ ਨੇ ਹਥਿਆਰਾਂ ਅਤੇ ਇੱਟਾਂ ਨਾਲ ਉਸ ਦੇ ਭਰਾ ਲਵਪ੍ਰੀਤ ਉਪਰ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਲਵਪ੍ਰੀਤ ਅਤੇ ਗਗਨ ਦੋਵੇਂ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਇਲਾਜ ਦੌਰਾਨ ਲਵਪ੍ਰੀਤ ਸਿੰਘ ਦੀ ਮੌਤ ਹੋ ਗਈ।

Leave a Reply

Your email address will not be published. Required fields are marked *

About Us

Indoz TV’s Brisbane studio is purpose-built for professional content creators who refuse to compromise on quality

Quick Links

Connect With US

© 2026 INDOZ TV. All Rights Reserved. Website Designed & Developed by indoz