Friday, October 16, 2026 5:35 am
Trending Now
Home / World News / ਮਾਨਸਾ ‘ਚ ਇਸ ਵਾਰ ਨਹੀਂ ਮਨਾਇਆ ਜਾਵੇਗਾ ਦੁਸ਼ਹਿਰਾ ! ਪਰਵਿੰਦਰ ਸਿੰਘ ਝੋਟਾ ਕਤਲ ਕੇਸ ਨੂੰ ਲੈ ਕੇ ਨਵੀਂ ਅਪਡੇਟ ਆਈ ਸਾਹਮਣੇ

ਮਾਨਸਾ ‘ਚ ਇਸ ਵਾਰ ਨਹੀਂ ਮਨਾਇਆ ਜਾਵੇਗਾ ਦੁਸ਼ਹਿਰਾ ! ਪਰਵਿੰਦਰ ਸਿੰਘ ਝੋਟਾ ਕਤਲ ਕੇਸ ਨੂੰ ਲੈ ਕੇ ਨਵੀਂ ਅਪਡੇਟ ਆਈ ਸਾਹਮਣੇ

ਨਸ਼ਿਆਂ ਵਿਰੁੱਧ ਲੜਾਈ ਲੜਣ ਵਾਲੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਵਿਰੋਧ ‘ਚ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਅਸਰ ਹੁਣ ਸਾਰੇ ਪਾਸੇ ਦਿਸਣ ਲੱਗਾ ਹੈ। ਪੰਜਾਬ ਬੰਦ ਨੂੰ ਲੈ ਕੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਵੀ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਦੌਰਾਨ ਸਿਰਫ ਐਮਰਜੈਂਸੀ ਸੇਵਾਵਾਂ ਚਾਲੂ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਸਭ ‘ਤੇ ਮੁਕੰਮਲ ਪਾਬੰਦੀ ਲਾਈ ਗਈ ਹੈ ਜਿਸ ਦਾ ਅਸਰ ਅੱਜ ਵੀ ਦੇਖਣ ਨੂੰ ਮਿਲ ਰਿਹਾ ਹੈ। 

ਜ਼ਿਕਰਯੋਗ ਹੈ ਕਿ ਮਾਨਸਾ ਦੀ ਕਮੇਟੀ ਵੱਲੋਂ ਤਿਓਹਾਰ ਦੀਆਂ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਸਨ ਅਤੇ ਰਾਵਣ ਦੇ ਪੁਤਲੇ ਵੀ ਤਿਆਰ ਸਨ ਪਰ ਸ਼ਹਿਰ ਦੇ ਮੌਜੂਦਾ ਹਾਲਾਤ ਅਤੇ ਗਮਗੀਨ ਮਾਹੌਲ ਨੂੰ ਦੇਖਦਿਆਂ ਕਮੇਟੀ ਨੇ ਸਮਾਗਮ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ। ਪ੍ਰਬੰਧਕਾਂ ਦਾ ਕਹਿਣਾ ਹੈ ਕਿ ਜਦੋਂ ਪੂਰਾ ਸ਼ਹਿਰ ਇਕ ਇਨਸਾਫ਼ ਦੀ ਲੜਾਈ ਲੜ ਰਹੇ ਨੌਜਵਾਨ ਦੀ ਮੌਤ ‘ਤੇ ਸ਼ੋਕ ਮਨਾ ਰਿਹਾ ਹੋਵੇ, ਉੱਥੇ ਖੁਸ਼ੀਆਂ ਦਾ ਤਿਓਹਾਰ ਮਨਾਉਣਾ ਸਹੀ ਨਹੀਂ ਹੈ।

Leave a Reply

Your email address will not be published. Required fields are marked *

About Us

Indoz TV’s Brisbane studio is purpose-built for professional content creators who refuse to compromise on quality

Quick Links

Connect With US

© 2026 INDOZ TV. All Rights Reserved. Website Designed & Developed by indoz