Tuesday, November 17, 2026 4:19 am
Trending Now
Home / World News / BREAKING: ਸੋਨੀਆ ਗਾਂਧੀ ਦੇ ਪ੍ਰੋਗਰਾਮ ”ਚ ਪਹੁੰਚੇ ਪੰਜਾਬ ਦੇ ਸਾਬਕਾ CM ਕੈਪਟਨ ਅਮਰਿੰਦਰ ਸਿੰਘ

BREAKING: ਸੋਨੀਆ ਗਾਂਧੀ ਦੇ ਪ੍ਰੋਗਰਾਮ ”ਚ ਪਹੁੰਚੇ ਪੰਜਾਬ ਦੇ ਸਾਬਕਾ CM ਕੈਪਟਨ ਅਮਰਿੰਦਰ ਸਿੰਘ

ਅੱਜ ਦਿੱਲੀ ਵਿਚ ਕਾਂਗਰਸ ਦੀ ਸਾਬਕਾ ਕੌਮੀ ਪ੍ਰਧਾਨ ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਰਿਲੀਜ਼ ਹੋਣ ਜਾ ਰਹੀ ਹੈ। ਇਸ ਸਮਾਗਮ ਵਿਚ ਜਿੱਥੇ ਗਾਂਧੀ ਪਰਿਵਾਰ ਤੇ ਕਾਂਗਰਸ ਦੇ ਸੀਨੀਅਰ ਲੀਡਰਾਂ ਤੋਂ ਇਲਾਵਾ ਕਈ ਦਿੱਗਜ ਪਹੁੰਚੇ ਹਨ, ਉੱਥੇ ਹੀ ਭਾਜਪਾ ਆਗੂ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਸਮਾਗਮ ਵਿਚ ਪਹੁੰਚ ਗਏ ਹਨ।

ਇੱਥੇ ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਮਗਰੋਂ 2 ਨਵੰਬਰ 2021 ਨੂੰ ਸੋਨੀਆ ਗਾਂਧੀ ਨੂੰ 7 ਪੰਨਿਆਂ ਦੀ ਚਿੱਠੀ ਭੇਜ ਕੇ ਕਾਂਗਰਸ ਪਾਰਟੀ ਨਾਲ ਆਪਣਾ 40 ਸਾਲ ਪੁਰਾਣਾ ਰਿਸ਼ਤਾ ਖ਼ਤਮ ਕਰ ਲਿਆ ਸੀ। ਇਸ ਮਗਰੋਂ ਉਨ੍ਹਾਂ ਨੇ ਇਕ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਬਣਾਈ ਸੀ ਤੇ ਭਾਜਪਾ ਨਾਲ ਗੱਠਜੋੜ ਕਰ ਕੇ ਵਿਧਾਨ ਸਭਾ ਚੋਣਾਂ ਲੜੀਆਂ ਸਨ। ਇਸ ਤੋਂ ਬਾਅਦ ਆਪਣੀ ਪਾਰਟੀ ਦਾ ਭਾਜਪਾ ਵਿਚ ਰਲੇਵਾਂ ਕਰਦਿਆਂ ਉਹ ਖ਼ੁਦ ਵੀ ਭਾਜਪਾ ਵਿਚ ਸ਼ਾਮਲ ਹੋ ਗਏ ਸਨ।

Leave a Reply

Your email address will not be published. Required fields are marked *

About Us

Indoz TV’s Brisbane studio is purpose-built for professional content creators who refuse to compromise on quality

Quick Links

Connect With US

© 2026 INDOZ TV. All Rights Reserved. Website Designed & Developed by indoz