Thursday, June 18, 2026 12:02 am
Trending Now
Home / Punjab News / DM Randhawa ਦੇ ਪੋਸਟਮਾਰਟਮ ਲਈ ਰਾਜ਼ੀ ਹੋਇਆ ਪਰਿਵਾਰ!

DM Randhawa ਦੇ ਪੋਸਟਮਾਰਟਮ ਲਈ ਰਾਜ਼ੀ ਹੋਇਆ ਪਰਿਵਾਰ!

ਮ੍ਰਿਤਕ ਰੰਧਾਵਾ ਦੀ ਪਤਨੀ ਉਪਿੰਦਰ ਨੇ ਵੀ ਸਰਕਾਰ ਅਤੇ ਪੁਲਸ ਦੀ ਕਾਰਵਾਈ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਇੱਕ ਇੰਟਰਵਿਊ ਦੌਰਾਨ ਕਿਹਾ ਕਿ ਸਰਕਾਰ ਅਤੇ ਪੁਲਸ ਭੁੱਲਰ ਦੀ ਹੀ ਹੈ, ਇਸ ਲਈ ਉਨ੍ਹਾਂ ਨੂੰ ਇਸ ਜਾਂਚ ‘ਤੇ ਭਰੋਸਾ ਨਹੀਂ ਹੈ ਅਤੇ ਉਹ ਇਸ ਮਾਮਲੇ ਦੀ ਸੀਬੀਆਈ (CBI) ਜਾਂਚ ਚਾਹੁੰਦੇ ਹਨ।

ਅੰਮ੍ਰਿਤਸਰ ‘ਚ ਵੇਅਰਹਾਊਸ ਦੇ ਡਿਸਟ੍ਰਿਕਟ ਮੈਨੇਜਰ  ਗਗਨਦੀਪ ਸਿੰਘ ਰੰਧਾਵਾ  ਦੀ ਖੁਦਕੁਸ਼ੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਆਮ ਆਦਮੀ ਪਾਰਟੀ ਦੇ ਪੱਟੀ ਤੋਂ ਵਿਧਾਇਕ ਲਾਲਜੀਤ ਸਿੰਘ ਭੁੱਲਰ ਨੂੰ ਅੱਜ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁਲਸ ਨੇ ਭੁੱਲਰ ਨੂੰ ਐਫਆਈਆਰ (FIR) ਦਰਜ ਹੋਣ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਸੀ। ਦੂਜੇ ਪਾਸੇ ਮ੍ਰਿਤਕ ਦੀ ਮਾਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ਵਿੱਚ ਮੰਗ ਕੀਤੀ ਗਈ ਹੈ ਕਿ ਮ੍ਰਿਤਕ ਦਾ ਪੋਸਟਮਾਰਟਮ ਪੀਜੀਆਈ (PGI) ਜਾਂ ਏਮਜ਼ (AIIMS) ਦੇ ਡਾਕਟਰਾਂ ਦੇ ਪੈਨਲ ਤੋਂ ਕਰਵਾਇਆ ਜਾਵੇ ਤਾਂ ਜੋ ਦੋਸ਼ੀਆਂ ਵਿਰੁੱਧ ਕਾਨੂੰਨੀ ਲੜਾਈ ਨੂੰ ਮਜ਼ਬੂਤੀ ਨਾਲ ਲੜਿਆ ਜਾ ਸਕੇ।

ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਗਗਨਦੀਪ ਸਿੰਘ ਰੰਧਾਵਾ ਨੇ ਸਲਫਾਸ ਨਿਗਲ ਕੇ ਖੁਦਕੁਸ਼ੀ ਕਰ ਲਈ ਸੀ। ਸਲਫਾਸ ਖਾਣ ਵੇਲੇ ਦੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਹੈ। ਰੰਧਾਵਾ ਦੀ ਮ੍ਰਿਤਕ ਦੇਹ ਇਸ ਸਮੇਂ ਅੰਮ੍ਰਿਤਸਰ ਦੇ ਈਐਮਸੀ (EMC) ਹਸਪਤਾਲ ਵਿੱਚ ਹੈ, ਜਿੱਥੋਂ ਉਸ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸ਼ਿਫਟ ਕੀਤਾ ਜਾਵੇਗਾ। ਮ੍ਰਿਤਕ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ ਨੂੰ ਕੀਤੇ ਜਾਣ ਦੀ ਉਮੀਦ ਹੈ। ਸਰੋਤਾਂ ਅਨੁਸਾਰ, ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਸੀ ਕਿ ਭੁੱਲਰ ਦਾ ਅਸਤੀਫਾ ਲਿਆ ਗਿਆ ਹੈ, ਜਦਕਿ ਭੁੱਲਰ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਕਿਹਾ ਕਿ ਉਨ੍ਹਾਂ ਨੇ ਖੁਦ ਅਸਤੀਫਾ ਦਿੱਤਾ ਹੈ। ਪੁਲਸ ਵੱਲੋਂ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ।

Leave a Reply

Your email address will not be published. Required fields are marked *

About Us

Indoz TV’s Brisbane studio is purpose-built for professional content creators who refuse to compromise on quality

Quick Links

Connect With US

© 2026 INDOZ TV. All Rights Reserved. Website Designed & Developed by indoz