
ਜਲੰਧਰ ਸੈਂਟਰਲ ਹਲਕੇ ਦੇ ‘ਆਪ’ ਵਿਧਾਇਕ ਰਮਨ ਅਰੋੜਾ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਅੱਜ ਵੱਡੀ ਕਾਰਵਾਈ ਕੀਤੀ ਗਈ ਹੈ। ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਰਮਨ ਅਰੋੜਾ ਦੇ ਘਰ ‘ਚ ਵਿਜੀਲੈਂਸ ਦੀ ਛਾਪੇਮਾਰੀ ਕੀਤੀ ਗਈ ਹੈ। ਰਮਨ ਅਰੋੜਾ ਖ਼ਿਲਾਫ਼ ਕੀਤੀ ਗਈ ਕਾਰਵਾਈ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸਾਂਝੀ ਕੀਤੀ ਹੈ, ਜੋ ਚਰਚਾ ਦਾ ਵਿਸ਼ਾ ਬਣ ਗਈ ਹੈ। ‘ਆਪ’ ਪੰਜਾਬ ਵੱਲੋਂ ਸ਼ੇਅਰ ਕੀਤੀ ਗਈ ਪੋਸਟ ਵਿਚ ਲਿਖਿਆ ਗਿਆ ਹੈ ਕਿ ਭ੍ਰਿਸ਼ਟਾਚਾਰ ਖ਼ਿਲਾਫ਼ ZERO TOLERANCE❗️ ਆਪਣਾ ਹੋਵੇ ਭਾਵੇਂ ਬੇਗਾਨਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ, ਬਖ਼ਸ਼ਿਆ ਕੋਈ ਨਹੀਂ ਜਾਵੇਗਾ, ਚਾਹੇ ਕੋਈ ਵੀ ਹੋਵੇ। ਮਾਨ ਸਰਕਾਰ ਦੇ ਰਾਜ ‘ਚ ਭ੍ਰਿਸ਼ਟਾਚਾਰ ਦੀ ਕੋਈ ਜਗ੍ਹਾ ਨਹੀਂ! ਇਹ ਐਕਸ਼ਨ ਲਗਾਤਾਰ ਜਾਰੀ ਰਹਿਣਗੇ।
ਜ਼ਿਕਰਯੋਗ ਹੈ ਕਿ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਪੰਜਾਬ ਸਰਕਾਰ ਵੱਲੋਂ ਆਪਣੇ ਹੀ ਵਿਧਾਇਕ ਰਮਨ ਅਰੋੜਾ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਭਗਵੰਤ ਮਾਨ ਸਰਕਾਰ ਨੇ ਜਲੰਧਰ ਦੇ ਸੈਂਟਰਲ ਹਲਕੇ ਤੋਂ ਵਿਧਾਇਕ ਰਮਨ ਅਰੋੜਾ ‘ਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਰੇਡ ਕੀਤੀ ਹੈ। ਵਿਜੀਲੈਂਸ ਦੀ ਟੀਮ ਵੱਲੋਂ ਰਮਨ ਅਰੋੜਾ ਦੇ ਘਰ ‘ਚ ਰੇਡ ਕੀਤੀ ਗਈ ਹੈ। ਉਸ ਦੇ ਘਰ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਰਮਨ ਅਰੋੜਾ ਖ਼ਿਲਾਫ਼ ਐੱਫ਼. ਆਈ. ਆਰ. ਦਰਜ ਕਰਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਜਲੰਧਰ (ਵੈੱਬ ਡੈਸਕ)- ਜਲੰਧਰ ਸੈਂਟਰਲ ਹਲਕੇ ਦੇ ‘ਆਪ’ ਵਿਧਾਇਕ ਰਮਨ ਅਰੋੜਾ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਅੱਜ ਵੱਡੀ ਕਾਰਵਾਈ ਕੀਤੀ ਗਈ ਹੈ। ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਰਮਨ ਅਰੋੜਾ ਦੇ ਘਰ ‘ਚ ਵਿਜੀਲੈਂਸ ਦੀ ਛਾਪੇਮਾਰੀ ਕੀਤੀ ਗਈ ਹੈ। ਰਮਨ ਅਰੋੜਾ ਖ਼ਿਲਾਫ਼ ਕੀਤੀ ਗਈ ਕਾਰਵਾਈ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸਾਂਝੀ ਕੀਤੀ ਹੈ, ਜੋ ਚਰਚਾ ਦਾ ਵਿਸ਼ਾ ਬਣ ਗਈ ਹੈ। ‘ਆਪ’ ਪੰਜਾਬ ਵੱਲੋਂ ਸ਼ੇਅਰ ਕੀਤੀ ਗਈ ਪੋਸਟ ਵਿਚ ਲਿਖਿਆ ਗਿਆ ਹੈ ਕਿ ਭ੍ਰਿਸ਼ਟਾਚਾਰ ਖ਼ਿਲਾਫ਼ ZERO TOLERANCE❗️ ਆਪਣਾ ਹੋਵੇ ਭਾਵੇਂ ਬੇਗਾਨਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ, ਬਖ਼ਸ਼ਿਆ ਕੋਈ ਨਹੀਂ ਜਾਵੇਗਾ, ਚਾਹੇ ਕੋਈ ਵੀ ਹੋਵੇ। ਮਾਨ ਸਰਕਾਰ ਦੇ ਰਾਜ ‘ਚ ਭ੍ਰਿਸ਼ਟਾਚਾਰ ਦੀ ਕੋਈ ਜਗ੍ਹਾ ਨਹੀਂ! ਇਹ ਐਕਸ਼ਨ ਲਗਾਤਾਰ ਜਾਰੀ ਰਹਿਣਗੇ।
ਇਥੇ ਦੱਸ ਦੇਈਏ ਕਿ ਰਮਨ ਅਰੋੜਾ ‘ਤੇ ਜਲੰਧਰ ਨਗਰ ਨਿਗਮ ਦੇ ਅਫ਼ਸਰਾਂ ਜ਼ਰੀਏ ਮਾਸੂਮ ਲੋਕਾਂ ਨੂੰ ਝੂਠੇ ਨੋਟਿਸ ਭਿਜਵਾਉਣ ਦੇ ਦੋਸ਼ ਲਗਾਏ ਗਏ ਹਨ। ਫਿਰ ਪੈਸੇ ਲੈ ਕੇ ਉਨ੍ਹਾਂ ਨੋਟਿਸਾਂ ਨੂੰ ਰਫ਼ਾ-ਦਫ਼ਾ ਕਰਵਾ ਦਿੰਦਾ ਸੀ। ਜਿਸ ਦੇ ਸਬੰਧ ‘ਚ ਕਈ ਸਿਕਾਇਤਾਂ ਮਾਨ ਸਰਕਾਰ ਤੱਕ ਪੁੱਜੀਆਂ ਸਨ, ਜਿਸ ਦੇ ਬਾਅਦ ਕਾਰਵਾਈ ਕਰਦਿਆਂ ਹੋਇਆ ਵਿਜੀਲੈਂਸ ਨੇ ਅੱਜ ਰਮਨ ਅਰੋੜਾ ਦੇ ਟਿਕਾਣਿਆਂ ਤੇ ਰੇਡ ਕੀਤੀ ਜਾ ਰਹੀ ਹੈ। ਘਰ ਦੇ ਬਾਹਰ ਬੈਰੀਕੇਡ ਲਗਾ ਕੇ ਵੱਡੀ ਗਿਣਤੀ ਵਿਚ ਪੁਲਸ ਫੋਰਸ ਦੀ ਤਾਇਨਾਤੀ ਕੀਤੀ ਗਈ ਹੈ।
ਇਥੇ ਦੱਸ ਦੇਈਏ ਕਿ ਰਮਨ ਅਰੋੜਾ ‘ਤੇ ਜਲੰਧਰ ਨਗਰ ਨਿਗਮ ਦੇ ਅਫ਼ਸਰਾਂ ਜ਼ਰੀਏ ਮਾਸੂਮ ਲੋਕਾਂ ਨੂੰ ਝੂਠੇ ਨੋਟਿਸ ਭਿਜਵਾਉਣ ਦੇ ਦੋਸ਼ ਲਗਾਏ ਗਏ ਹਨ। ਫਿਰ ਪੈਸੇ ਲੈ ਕੇ ਉਨ੍ਹਾਂ ਨੋਟਿਸਾਂ ਨੂੰ ਰਫ਼ਾ-ਦਫ਼ਾ ਕਰਵਾ ਦਿੰਦਾ ਸੀ। ਜਿਸ ਦੇ ਸਬੰਧ ‘ਚ ਕਈ ਸਿਕਾਇਤਾਂ ਮਾਨ ਸਰਕਾਰ ਤੱਕ ਪੁੱਜੀਆਂ ਸਨ, ਜਿਸ ਦੇ ਬਾਅਦ ਕਾਰਵਾਈ ਕਰਦਿਆਂ ਹੋਇਆ ਵਿਜੀਲੈਂਸ ਨੇ ਅੱਜ ਰਮਨ ਅਰੋੜਾ ਦੇ ਟਿਕਾਣਿਆਂ ਤੇ ਰੇਡ ਕੀਤੀ ਜਾ ਰਹੀ ਹੈ। ਘਰ ਦੇ ਬਾਹਰ ਬੈਰੀਕੇਡ ਲਗਾ ਕੇ ਵੱਡੀ ਗਿਣਤੀ ਵਿਚ ਪੁਲਸ ਫੋਰਸ ਦੀ ਤਾਇਨਾਤੀ ਕੀਤੀ ਗਈ ਹੈ।
ਜ਼ਿਕਰਯੋਗ ਹੈ ਸਰਕਾਰ ਕੋਲ ਕੁਝ ਸ਼ਿਕਾਇਤਾਂ ਪਹੁੰਚੀਆਂ ਸਨ। ਜਿਸ ‘ਚ ਰਮਨ ਅਰੋੜਾ ਖ਼ਿਲਾਫ਼ ਇਲਜ਼ਾਮ ਲਗਾਇਆ ਗਿਆ ਸੀ ਕਿ ਉਹ ਨਗਰ ਨਿਗਮ ਦੇ ਅਧਿਕਾਰੀਆਂ ਤੋਂ ਜਲੰਧਰ ਦੇ ਲੋਕਾਂ ਨੂੰ ਝੂਠੇ ਨੋਟਿਸ ਭਿਜਵਾਉਂਦਾ ਸੀ, ਜਿਸ ਤੋਂ ਬਾਅਦ ਲੋਕਾਂ ਨੂੰ ਖੱਜਲ-ਖੁਆਰ ਹੋਣਾ ਪੈਂਦਾ ਹੈ। ਇਲਜ਼ਾਮ ਹੈ ਰਮਨ ਅਰੋੜਾ ਇਸ ਦੇ ਬਦਲੇ ਲੋਕਾਂ ਤੋਂ ਪੈਸੇ ਲੈ ਕੇ ਉਨ੍ਹਾਂ ਨੋਟਿਸਾਂ ਨੂੰ ਵਾਪਸ ਕਰਵਾ ਦਿੰਦਾ ਸੀ।
ਕੁਝ ਦਿਨ ਪਹਿਲਾਂ ਹੀ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਮਿਲੀ ਸੁਰੱਖਿਆ ਵਾਪਸ ਲੈ ਲਈ ਸੀ, ਜਿਸ ਤੋਂ ਬਾਅਦ ਰਮਨ ਅਰੋੜਾ ਨੇ ਕਿਹਾ ਸੀ ਕਿ ਉਹ ਆਮ ਆਦਮੀ ਪਾਰਟੀ ਦੇ ਵਰਕਰ ਹਨ ਅਤੇ ਜੇਕਰ ਸਰਕਾਰ ਨੂੰ ਸਹੀ ਲੱਗਿਆ ਹੈ ਤਾਂ ਉਨ੍ਹਾਂ ਨੇ ਸੁਰੱਖਿਆ ਵਾਪਸ ਲੈ ਲਿਆ ਹੈ। ਵਿਜੀਲੈਂਸ ਸੂਤਰਾਂ ਅਨੁਸਾਰ ਨਗਰ ਨਿਗਮ ਦੇ ਬਿਲਡਿੰਗ ਬਰਾਂਚ ਦੇ ਏ. ਟੀ. ਪੀ. ਸੁਖਦੇਵ ਵਸ਼ਿਸ਼ਠ, ਜੋਕਿ ਜਲੰਧਰ ਕੇਂਦਰੀ ਦੇ ਵਿਧਾਇਕ ਰਮਨ ਅਰੋੜਾ ਦੇ ਕਰੀਬੀ ਹਨ, ਨੂੰ ਕੁਝ ਦਿਨ ਪਹਿਲਾਂ ਗ੍ਰਿਫ਼ਤਾਰ ਕੀਤਾ ਗਿਆ ਸੀ। ਵਿਜੀਲੈਂਸ ਨੂੰ ਇਨਪੁਟ ਮਿਲਿਆ ਕਿ ਵਿਧਾਇਕ ਰਮਨ ਅਰੋੜਾ ਵੀ ਰਿਸ਼ਵਤਖੋਰੀ ਦੀ ਖੇਡ ਵਿੱਚ ਸ਼ਾਮਲ ਹਨ। ਵਿਜੀਲੈਂਸ ਨੇ ਏ. ਟੀ. ਪੀ. ਤੋਂ ਪੁੱਛਗਿੱਛ ਕੀਤੀ ਅਤੇ ਲਗਭਗ ਇਕ ਮਹੀਨੇ ਤੱਕ ਦਸਤਾਵੇਜ਼ ਅਤੇ ਹੋਰ ਸਬੂਤ ਇਕੱਠੇ ਕੀਤੇ। ਜਿਸ ਤੋਂ ਬਾਅਦ ਪਹਿਲਾਂ ਏ. ਟੀ. ਪੀ. ਅਤੇ ਹੁਣ ਵਿਧਾਇਕ ‘ਤੇ ਵਿਜੀਲੈਂਸ ਨੇ ਛਾਪੇਮਾਰੀ ਕੀਤੀ।