
ਖ਼ਬਰ ਫਿਰੋਜ਼ਪੁਰ ਤੋਂ ਜਿਥੇ ਦੇਵ ਸਮਾਜ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਬਾਰ੍ਹਵੀਂ ਜਮਾਤ ਦੇ ਚਾਰ ਵਿਦਿਆਰਥੀਆਂ ਸਮੇਤ ਕੁੱਲ 6 ਵਿਅਕਤੀਆਂ ਦੇ ਸ਼ੁੱਕਰਵਾਰ ਰਾਤ ਤੋਂ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰਕ ਮੈਂਬਰਾਂ ਨੇ ਥਾਣਾ ਸਿਟੀ ਵਿਚ ਰਿਪੋਰਟ ਦਰਜ ਕਰਵਾਈ ਹੈ। ਜਾਣਕਾਰੀ ਅਨੁਸਾਰ ਲਾਪਤਾ ਹੋਏ ਵਿਦਿਆਰਥੀਆਂ ਵਿਚ ਗੁਰਜੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਬੇਦੀ ਕਲੋਨੀ, ਗੁਰਦਿੱਤ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਗੋਬਿੰਦ ਇਨਕਲੇਵ ਮਖੂ ਗੇਟ, ਲਵ ਵਾਸੀ ਪਿੰਡ ਅਲੀ ਕੇ ਅਤੇ ਵਿਸ਼ਵਦੀਪ ਸਿੰਘ ਪੁੱਤਰ ਹਰਦੀਪ ਸਿੰਘ ਵਾਸੀ ਪਿੰਡ ਇੱਛੇ ਵਾਲਾ ਸ਼ਾਮਲ ਹਨ।
ਇਨ੍ਹਾਂ ਤੋਂ ਇਲਾਵਾ ਇਨਵਰਟਰ ਰਿਪੇਅਰ ਦਾ ਕੰਮ ਕਰਨ ਵਾਲਾ ਵਰਿੰਦਰ ਸਿੰਘ ਪੁੱਤਰ ਗੁਰਚਰਨ ਅਤੇ ਇੱਕ ਹੋਰ ਨੌਜਵਾਨ ਕ੍ਰਿਸ਼ ਪੁੱਤਰ ਵਿਜੇ ਕੁਮਾਰ ਵਾਸੀ ਬਸਤੀ ਆਵਾ ਵੀ ਲਾਪਤਾ ਹਨ। ਪਰਿਵਾਰਕ ਮੈਂਬਰਾਂ ਅਨੁਸਾਰ ਇਹ ਨੌਜਵਾਨ ਸ਼ੁੱਕਰਵਾਰ ਸ਼ਾਮ ਪੰਜ ਵਜੇ ਤੋਂ ਲਾਪਤਾ ਹਨ ਅਤੇ ਇਨ੍ਹਾਂ ਦੇ ਮੋਬਾਈਲ ਫ਼ੋਨ ਵੀ ਬੰਦ ਆ ਰਹੇ ਹਨ।