Spread the love

ਪੰਜਾਬ ’ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਅੱਜ 2 ਘੰਟਿਆਂ (10 ਵਜੇ ਤੋਂ 12 ਵਜੇ) ਲਈ ਬੱਸ ਸਟੈਂਡ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ ਜਿਸ ਕਾਰਨ ਸਫਰ ਕਰਨ ਵਾਲਿਆਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਮਿਲੀ ਜਾਣਕਾਰੀ ਮੁਤਾਬਿਕ ਪਨਬਸ-ਪੀਆਰਟੀਸੀ ਠੇਕਾ ਮੁਲਾਜ਼ਮਾਂ ਦਾ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹਿਆ ਗਿਆ। ਪਨਬਸ ਵਰਕਸ਼ਾਪ ਕਾਮਿਆਂ ਦੀ ਤਨਖਾਹ ਨਾ ਆਉਣ ਤੋਂ ਠੇਕਾ ਮੁਲਾਜ਼ਮ ਭੜਕੇ ਪਏ ਹਨ।